ਧਨਾਸਰੀ ਛੰਤ ਮਹਲਾ ੪ ਘਰੁ ੧
dhanaasaree chha(n)t mahalaa chauthhaa ghar pehilaa
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥
har jeeau kirapaa kare taa naam dhiaaieeaai jeeau ||
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।
ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥
satigur milai subhai sahaj gun gaieeaai jeeau ||
ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ ।
ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥
gun gai vigasai sadhaa anadhin jaa aap saache bhaave ||
(ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ ।
ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥
aha(n)kaar haumai tajai maiaa sahaj naam samaave ||
ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ ।
ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥
aap karataa kare soiee aap dhei ta paieeaai ||
(ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ ।
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥
har jeeau kirapaa kare taa naam dhiaaieeaai jeeau ||1||
ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧।
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥
a(n)dhar saachaa neh poore satigurai jeeau ||
ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ ।
ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥
hau tis sevee dhin raat mai kadhe na veesarai jeeau ||
(ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ ।
ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥
kadhe na visaaree anadhin sam(h)aaree jaa naam liee taa jeevaa ||
ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ ।
ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥
sravanee sunee ta ih man tirapatai gurmukh a(n)mrit peevaa ||
ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ
ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥
nadhar kare taa satigur mele anadhin bibek budh bicharai ||
(ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ ।
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
a(n)dhar saachaa neh poore satigurai ||2||
ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ।੨।
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥
satasa(n)gat milai vaddabhaag taa har ras aave jeeau ||
(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ
ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥
anadhin rahai liv lai ta sahaj samaave jeeau ||
ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।
ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥
sahaj samaavai taa har man bhaavai sadhaa ateet bairaagee ||
। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ ।
ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥
halat palat sobhaa jag a(n)tar raam naam liv laagee ||
ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ ।
ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥
harakh sog dhuhaa te mukataa jo prabh kare su bhaave ||
। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ ।
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
satasa(n)gat milai vaddabhaag taa har ras aave jeeau ||3||
। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ।੩।
ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥
dhoojai bhai dhukh hoi manmukh jam johiaa jeeau ||
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।
ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥
hai hai kare dhin raat maiaa dhukh mohiaa jeeau ||
। ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ ।
ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥
maiaa dhukh mohiaa haumai rohiaa meree meree karat vihaave ||
। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕੋ੍ਰਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ ।
ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥
jo prabh dhei tis chetai naahee a(n)t giaa pachhutaave ||
ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ ।
ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥
bin naavai ko saath na chaalai putr kalatr maiaa dhohiaa ||
ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ ।
ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
dhoojai bhai dhukh hoi manmukh jam johiaa jeeau ||4||
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।੪।
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥
kar kirapaa leh milai mahal har paiaa jeeau ||
ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।
ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥
sadhaa rahai kar joR prabh man bhaiaa jeeau ||
(ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ ।
ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥
prabh man bhaavai taa hukam samaavai hukam ma(n)n sukh paiaa ||
ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ ।
ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥
anadhin japat rahai dhin raatee sahaje naam dhiaaiaa ||
ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ ।
ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥
naamo naam milee vaddiaaiee naanak naam man bhaave ||
ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ ।
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
kar kirapaa leh milai mahal har paave jeeau ||5||1||
ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।੫।੧।